Tirchinazar.com
 
 
BREAKING NEWS
ਬਦਲਾਖੋਰੀ ਦੀ ਸਿਆਸਤ ਹੀ ਮੈਨੂੰ ਸੰਗਰੂਰ ਖਿੱਚ ਲਿਆਈ: ਖਹਿਰਾ    » ਦਸਵੀਂ ’ਚ ਕੁੜੀਆਂ ਨੇ ਬਾਜ਼ੀ ਮਾਰੀ    » ਭਗਵੰਤ ਮਾਨ ਵੱਲੋਂ ਸੂਬੇ ’ਚ ਪਾਰਟੀ ਲਈ ਪ੍ਰਚਾਰ ਮੁਹਿੰਮ ਸ਼ੁਰੂ    » ਬਰਤਾਨਵੀ ਸੰਸਦ ’ਚ 1984 ਦੇ ਸਿੱਖ ਕਤਲੇਆਮ ਦਾ ਜ਼ਿਕਰ ਭਾਰਤ ’ਚ ਧਾਰਮਿਕ ਅਜ਼ਾਦੀ ’ਤੇ ਚਰਚਾ ਵੇਲੇ ਕਿਉਂ ਹੋਇਆ    » ਕੈਨੇਡਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਲੁੱਟ : 2 ਪੰਜਾਬੀਆਂ ਨੇ ਕਿਵੇਂ ਫਿਲਮੀ ਤਰੀਕੇ ਨਾਲ 12 ਅਰਬ ਤੋਂ ਵੱਧ ਦਾ ਸੋਨਾ ਤੇ ਨਕਦੀ ਲੁੱਟੀ    » ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, BSF ਅਤੇ ਕੇਂਦਰੀ ਏਜੰਸੀਆਂ ਤਾਲਮੇਲ ਨੂੰ ਹੋਰ ਮਜਬੂਤ ਕਰਨ - ਸਪੈਸ਼ਲ ਡੀਜੀਪੀ    » ਕੇਜਰੀਵਾਲ ਹੀ ਰਹਿਣਗੇ CM, ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ    » ਸ਼ਹੀਦ ਭਗਤ ਸਿੰਘ ‘ਤੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬਰਾਬਰ ਕੇਜਰੀਵਾਲ ਦੀ ਫੋਟੋ ਲਗਾਈ ? ਆਪ ਕਸੂਤੀ ਫਸੀ    » ਆਮ ਵਿਅਕਤੀ ਵਾਂਗ ਕੇਜਰੀਵਾਲ ਨੂੰ ਮਿਲ ਸਕਦੇ ਹਨ ਮਾਨ: ਤਿਹਾੜ ਜੇਲ੍ਹ ਅਧਿਕਾਰੀ    »
               
April 28, 2024, 2:10 AM  
ਜ਼ਹਿਰੀਲੀ ਸ਼ਰਾਬ ਮਾਮਲੇ ਦੀ ਨਿਆਂਇਕ ਜਾਂਚ ਹੋਵੇ: ਸੁਖਪਾਲ ਖਹਿਰਾ
 
    25 Mar 2024
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਸ ਮਾਮਲੇ ਦੀ ਨਿਆਂਇਕ ਜਾਂਚ ਕਰਾਉਣ ਅਤੇ ਪੀੜਤ ਪਰਿਵਾਰਾਂ ਨੂੰ 25-25 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਖਹਿਰਾ ਟਿੱਬੀ ਰਵਿਦਾਸਪੁਰਾ ਸੁਨਾਮ ਵਿੱਚ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਵੱਡਾ ਘੁਟਾਲਾ ਹੈ। ਇਸ ਪਿੱਛੇ ਵੱਡੇ ਗਰੋਹ ਦਾ ਹੱਥ ਹੋ ਸਕਦਾ ਹੈ ਜਿਸ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਖਹਿਰਾ ਨੇ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਆਖ ਰਹੇ ਹਨ ਕਿ ਲੋਕਾਂ ਨੇ ਸ਼ਰਾਬ ਸਰਕਾਰੀ ਮਨਜ਼ੂਰਸ਼ੁਦਾ ਠੇਕਿਆਂ ਤੋਂ ਨਹੀਂ ਖਰੀਦੀ ਇਸ ਲਈ ਸਰਕਾਰ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਰੋੜਾ ਦੇ ਬਿਆਨ ਤੋਂ ਸਪੱਸ਼ਟ ਹੈ ਕਿ ਸਰਕਾਰ ਇਸ ਮਾਮਲੇ ਤੋਂ ਆਪਣਾ ਪੱਲਾ ਝਾੜ ਰਹੀ ਹੈ। ਸਰਕਾਰ ਨੇ ਆਪਣੇ ਹੱਥ ਖੜ੍ਹੇ ਕਰ ਦਿੱਤੇ ਹਨ। ਉਸ ਨਸ਼ਾ ਮਾਫੀਆ ਨਾਲ ਨਜਿੱਠ ਨਹੀਂ ਸਕਦੀ। ਖਹਿਰਾ ਨੇ ਕਿਹਾ ਕਿ ਅਰੋੜਾ ਨੂੰ ਆਪਣੇ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਪਾਰਟੀ ਨੇ ਅਜਿਹੇ ਬਦਲਾਅ ਲਿਆ ਕੇ ਪਿਛਲੀਆਂ ਸਰਕਾਰਾਂ ਦੇ ਰਿਕਾਰਡ ਵੀ ਤੋੜ ਦਿੱਤੇ ਹਨ। ਪੀੜਤ ਪਰਿਵਾਰਾਂ ਨੂੰ 25-25 ਲੱਖ ਰੁਪਏ ਮੁਆਵਜ਼ਾ ਮਿਲਣਾ ਚਾਹੀਦਾ ਹੈ। ਇਸ ਮੌਕੇ ਪਾਰਟੀ ਆਗੂ ਸੁਰਿੰਦਰਪਾਲ ਸਿੰਘ ਸਿਬੀਆ, ਜਸਵਿੰਦਰ ਸਿੰਘ ਧੀਮਾਨ, ਐਡਵੋਕੇਟ ਸਤੀਸ਼ ਕਾਂਸਲ, ਅਨਿਲ ਘੀਚਾ ਆਦਿ ਮੌਜੂਦ ਸਨ।
 
ਤਾਜ਼ਾ ਖਬਰਾਂ
  19 Apr 2024
 
  19 Apr 2024
 
  19 Apr 2024
 
  19 Apr 2024
 
ਵਿਦੇਸ਼ੀ ਖਬਰਾਂ
  19 Apr 2024
  19 Apr 2024
  19 Apr 2024
 
  02 Apr 2024
  02 Apr 2024