Tirchinazar.com
 
 
BREAKING NEWS
ਬਦਲਾਖੋਰੀ ਦੀ ਸਿਆਸਤ ਹੀ ਮੈਨੂੰ ਸੰਗਰੂਰ ਖਿੱਚ ਲਿਆਈ: ਖਹਿਰਾ    » ਦਸਵੀਂ ’ਚ ਕੁੜੀਆਂ ਨੇ ਬਾਜ਼ੀ ਮਾਰੀ    » ਭਗਵੰਤ ਮਾਨ ਵੱਲੋਂ ਸੂਬੇ ’ਚ ਪਾਰਟੀ ਲਈ ਪ੍ਰਚਾਰ ਮੁਹਿੰਮ ਸ਼ੁਰੂ    » ਬਰਤਾਨਵੀ ਸੰਸਦ ’ਚ 1984 ਦੇ ਸਿੱਖ ਕਤਲੇਆਮ ਦਾ ਜ਼ਿਕਰ ਭਾਰਤ ’ਚ ਧਾਰਮਿਕ ਅਜ਼ਾਦੀ ’ਤੇ ਚਰਚਾ ਵੇਲੇ ਕਿਉਂ ਹੋਇਆ    » ਕੈਨੇਡਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਲੁੱਟ : 2 ਪੰਜਾਬੀਆਂ ਨੇ ਕਿਵੇਂ ਫਿਲਮੀ ਤਰੀਕੇ ਨਾਲ 12 ਅਰਬ ਤੋਂ ਵੱਧ ਦਾ ਸੋਨਾ ਤੇ ਨਕਦੀ ਲੁੱਟੀ    » ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, BSF ਅਤੇ ਕੇਂਦਰੀ ਏਜੰਸੀਆਂ ਤਾਲਮੇਲ ਨੂੰ ਹੋਰ ਮਜਬੂਤ ਕਰਨ - ਸਪੈਸ਼ਲ ਡੀਜੀਪੀ    » ਕੇਜਰੀਵਾਲ ਹੀ ਰਹਿਣਗੇ CM, ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ    » ਸ਼ਹੀਦ ਭਗਤ ਸਿੰਘ ‘ਤੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬਰਾਬਰ ਕੇਜਰੀਵਾਲ ਦੀ ਫੋਟੋ ਲਗਾਈ ? ਆਪ ਕਸੂਤੀ ਫਸੀ    » ਆਮ ਵਿਅਕਤੀ ਵਾਂਗ ਕੇਜਰੀਵਾਲ ਨੂੰ ਮਿਲ ਸਕਦੇ ਹਨ ਮਾਨ: ਤਿਹਾੜ ਜੇਲ੍ਹ ਅਧਿਕਾਰੀ    »
               
April 28, 2024, 2:23 AM  
ਕੈਨੇਡਾ ਨੇ ਵਿਦਿਆਰਥੀਆਂ ਤੋਂ ਬਾਅਦ ਵਿਦੇਸ਼ੀ ਕਾਮਿਆਂ ਦੀ ਵੀ ਗਿਣਤੀ ਘਟਾਈ
 
    25 Mar 2024
ਵਿਦੇਸ਼ੀ ਵਿਦਿਆਰਥੀ ਦੀ ਆਮਦ ਸੀਮਤ ਕਰਨ ਤੋਂ ਬਾਅਦ ਕੈਨੇਡਾ ਸਰਕਾਰ ਕੱਚੇ ਵਿਦੇਸ਼ੀ ਕਾਮਿਆਂ ਦੀ ਗਿਣਤੀ ’ਚ ਵੱਡੀ ਕਟੌਤੀ ਕਰ ਰਹੀ ਹੈ। ਇਸ ਮੌਕੇ ਇਥੇ ਅਸਥਾਈ ਤੌਰ ’ਤੇ ਰਹਿੰਦੇ 25 ਲੱਖ ਵਿਦੇਸ਼ੀਆਂ (ਟੀ ਆਰ) ਦੀ ਗਿਣਤੀ ਨੂੰ ਆਉਂਦੇ ਸਤੰਬਰ ਤੱਕ ਘਟਾ ਕੇ 20 ਲੱਖ ਕੀਤਾ ਜਾਏਗਾ। ਅਵਾਸ ਮੰਤਰੀ ਮਾਈਕ ਮਿਲਰ ਨੇ ਵਿਭਾਗ ਵਲੋਂ ਲਏ ਫੈਸਲੇ ਬਾਰੇ ਲੰਘੇ ਸ਼ੁੱਕਰਵਾਰ ਨੂੰ ਦੱਸਿਆ ਸੀ ਕਿ ਸਰਕਾਰ ਅਵਾਸ ਨਿਯਮਾਂ ਵਿਚਲੀਆਂ ਚੋਰ ਮੋਰੀਆਂ ਰਾਹੀਂ ਬੇਈਮਾਨ ਲੋਕਾਂ ਵਲੋਂ ਕੀਤੇ ਜਾਂਦੇ ਕਾਲੇ ਧੰਦੇ ਬੰਦ ਕਰਨਾ ਚਾਹੁੰਦੀ ਹੈ, ਜਿਸ ਲਈ ਸਖਤ ਫੈਸਲੇ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਮੰਤਰੀ ਨੇ ਦੱਸਿਆ ਕਿ ਇਸ ਵੇਲੇ ਦੇਸ਼ ’ਚ ਕੁੱਲ ਅਬਾਦੀ ਦਾ ਸਵਾ 6 ਫੀਸਦ ਕੱਚੇ ਕਾਮੇ ਹਨ, ਜਿਸ ਨੂੰ ਘਟਾ ਕੇ ਸਤੰਬਰ ਤੱਕ 5 ਫੀਸਦ ਕੀਤਾ ਜਾਏਗਾ। ਉਨ੍ਹਾਂ ਦੱਸਿਆ ਕਿ ਵਪਾਰਕ ਅਦਾਰਿਆਂ ਨੂੰ 30 ਫੀਸਦ ਕੱਚੇ ਵਿਦੇਸ਼ੀ ਕਾਮੇ ਸੱਦਣ ਦੀ ਛੋਟ ਹੁਣ 20 ਫੀਸਦ ਹੋਵੇਗੀ। ਅਵਾਸ ਮੰਤਰੀ ਦੇ ਨਾਲ ਬੈਠੀ ਰੁਜ਼ਗਾਰ ਮੰਤਰੀ ਰੈਂਡੀ ਬੋਇਸਨੌਲਟ ਨੇ ਇਸ 10 ਫੀਸਦ ਦੇ ਤੋੜ ਦਾ ਬਦਲ ਸੁਝਾਉਂਦਿਆਂ ਦੱਸਿਆ ਕਿ ਵਪਾਰਕ ਅਦਾਰੇ ਹੁਣ ਦੇਸ਼ ’ਚ ਪਨਾਹ ਮੰਗਣ ਵਾਲਿਆਂ ਨੂੰ ਕੰਮ ’ਤੇ ਰੱਖ ਸਕਣਗੇ ਤੇ ਉਨ੍ਹਾਂ ਪਨਾਹੀਆਂ ਲਈ ਕੰਮ ਦਾ ਉਹ ਤਜ਼ਰਬਾ ਉਨ੍ਹਾਂ ਦੇ ਪੱਕੇ ਹੋਣ ਵਿਚ ਸਹਾਈ ਹੋਵੇਗਾ। ਅਵਾਸ ਮੰਤਰੀ ਮਾਈਕ ਮਿਲਰ ਨੇ ਸਪਸ਼ਟ ਕੀਤਾ ਕਿ ਸਿਸਟਮ ਨੂੰ ਵਿਦੇਸ਼ੀ ਕੱਚੇ ਕਾਮਿਆਂ ਦੀ ਨਿਰਭਰਤਾ ’ਚੋਂ ਉਭਾਰਨ ਲਈ ਕਾਰਜਕੁਸ਼ਲ ਤੇ ਸਵੈ-ਨਿਰਭਰ ਬਣਾਉਣਾ ਸਮੇਂ ਦੀ ਲੋੜ ਹੈ, ਜਿਸ ਕਾਰਨ ਅੱਕ ਚੱਬਣ ਵਰਗੇ ਸਖਤ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ’ਚ ਉਹ ਸੂਬਾਈ ਸਰਕਾਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਲੋੜਾਂ ਸਮਝਣਗੇ ਤੇ ਅਵਾਸ ਨੀਤੀਆਂ ਨੂੰ ਹੋਰ ਕਾਰਜ-ਕੁਸ਼ਲ ਬਣਾਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵਿਦੇਸ਼ੀਆਂ ਦੀ ਆਮਦ ਉੱਤੇ ਇਹ ਪਾਬੰਦੀਆਂ 1 ਮਈ ਤੋਂ ਲਾਗੂ ਹੋਣਗੀਆਂ ਤੇ ਸਤੰਬਰ ਤੱਕ ਗਿਣਤੀ ਘਟਾ ਲਈ ਜਾਏਗੀ। ਇਹ ਫੈਸਲਾ ਤਿੰਨ ਸਾਲ ਤੱਕ ਲਾਗੂ ਰਹੇਗਾ। ਮੰਤਰੀ ਦੇ ਐਲਾਨ ਤੋਂ ਬਾਅਦ ਇਥੇ ਰੁਜ਼ਗਾਰ ਭਾਲਦੇ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ, ਪਰ ਰੁਜ਼ਗਾਰ ਪੱਤਰ (ਐਲਐਮਆਈਏ) ਵਿਕਰੇਤਾਵਾਂ ਦੇ ਚਿਹਰੇ ’ਤੇ ਨਿਰਾਸ਼ਾ ਦੀਆਂ ਲਕੀਰਾਂ ਡੂੰਗੀਆਂ ਹੋਈਆਂ ਹਨ।
 
ਤਾਜ਼ਾ ਖਬਰਾਂ
  19 Apr 2024
 
  19 Apr 2024
 
  19 Apr 2024
 
  02 Apr 2024
 
ਵਿਦੇਸ਼ੀ ਖਬਰਾਂ
  19 Apr 2024
  19 Apr 2024
  19 Apr 2024
 
  02 Apr 2024
  02 Apr 2024