Tirchinazar.com
 
 
BREAKING NEWS
ਬਦਲਾਖੋਰੀ ਦੀ ਸਿਆਸਤ ਹੀ ਮੈਨੂੰ ਸੰਗਰੂਰ ਖਿੱਚ ਲਿਆਈ: ਖਹਿਰਾ    » ਦਸਵੀਂ ’ਚ ਕੁੜੀਆਂ ਨੇ ਬਾਜ਼ੀ ਮਾਰੀ    » ਭਗਵੰਤ ਮਾਨ ਵੱਲੋਂ ਸੂਬੇ ’ਚ ਪਾਰਟੀ ਲਈ ਪ੍ਰਚਾਰ ਮੁਹਿੰਮ ਸ਼ੁਰੂ    » ਬਰਤਾਨਵੀ ਸੰਸਦ ’ਚ 1984 ਦੇ ਸਿੱਖ ਕਤਲੇਆਮ ਦਾ ਜ਼ਿਕਰ ਭਾਰਤ ’ਚ ਧਾਰਮਿਕ ਅਜ਼ਾਦੀ ’ਤੇ ਚਰਚਾ ਵੇਲੇ ਕਿਉਂ ਹੋਇਆ    » ਕੈਨੇਡਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਲੁੱਟ : 2 ਪੰਜਾਬੀਆਂ ਨੇ ਕਿਵੇਂ ਫਿਲਮੀ ਤਰੀਕੇ ਨਾਲ 12 ਅਰਬ ਤੋਂ ਵੱਧ ਦਾ ਸੋਨਾ ਤੇ ਨਕਦੀ ਲੁੱਟੀ    » ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, BSF ਅਤੇ ਕੇਂਦਰੀ ਏਜੰਸੀਆਂ ਤਾਲਮੇਲ ਨੂੰ ਹੋਰ ਮਜਬੂਤ ਕਰਨ - ਸਪੈਸ਼ਲ ਡੀਜੀਪੀ    » ਕੇਜਰੀਵਾਲ ਹੀ ਰਹਿਣਗੇ CM, ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ    » ਸ਼ਹੀਦ ਭਗਤ ਸਿੰਘ ‘ਤੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬਰਾਬਰ ਕੇਜਰੀਵਾਲ ਦੀ ਫੋਟੋ ਲਗਾਈ ? ਆਪ ਕਸੂਤੀ ਫਸੀ    » ਆਮ ਵਿਅਕਤੀ ਵਾਂਗ ਕੇਜਰੀਵਾਲ ਨੂੰ ਮਿਲ ਸਕਦੇ ਹਨ ਮਾਨ: ਤਿਹਾੜ ਜੇਲ੍ਹ ਅਧਿਕਾਰੀ    »
               
April 28, 2024, 4:23 AM  
ਸ਼ੁਭਕਰਨ ਦੀ ਮੌਤ ਸਬੰਧੀ ਕੇਸ ਦਰਜ ਕੀਤੇ ਬਿਨਾਂ ਸੈਸ਼ਨ ਸ਼ੁਰੂ ਨਹੀਂ ਹੋਣ ਦਿਆਂਗੇ: ਬਾਜਵਾ
 
    27 Feb 2024
ਕਿਸਾਨਾਂ ’ਤੇ ਤਸ਼ੱਦਦ ਸਬੰਧੀ ਕੇਂਦਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਨਿੰਦਾ ਕਰਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਦੋਸ਼ ਲਾਇਆ ਕਿ ਇਨ੍ਹਾਂ ਹਕੂਮਤਾਂ ਨੇ ਤਾਂ ‘ਤਾਲਿਬਾਨ ਨੂੰ ਵੀ ਮਾਤ’ ਪਾ ਦਿਤੀ ਹੈ। ਕਿਸਾਨ ਸ਼ੁਭਕਰਨ ਦੀ ਮੌਤ ਸਬੰਧੀ ਉਨ੍ਹਾਂ ਨੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਖਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ। ਤਰਕ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਿੱਟ ਕੀਤੇ ਗਏ ਫਾਰਮੂਲੇ ਦੇ ਤਹਿਤ ਜਿਵੇਂ ਬਰਗਾੜੀ ਤੇ ਬਹਿਕਲ ਕਲਾਂ ਕਾਂਡ ਲਈ ਬਾਦਲਾਂ ਨੂੰ ਸਰਕਾਰ ਦੀ ਤਰਫ਼ੋਂ ਜ਼ਿੰਮੇਵਾਰ ਨੁਮਾਇੰਦਿਆਂ ਵਜੋਂ ਕਾਰਵਾਈ ਦਾ ਸਾਹਮਣਾ ਕਰਨਾ ਪਿਆ ਹੈ, ਉਵੇਂ ਹੀ ਸ਼ੁਭਕਰਨ ਮਾਮਲੇ ’ਚ ਵੀ ਅਨਿਲ ਵਿੱਜ ਖਿਲਾਫ਼ ਫੌਰੀ ਕਤਲ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਜ਼ਖ਼ਮੀ ਕਿਸਾਨਾਂਂ ਦੇ ਮਾਮਲੇ ’ਚ ਇਰਾਦਾ ਕਤਲ ਦੇ ਕੇਸ ਦਰਜ ਕਰਨ ’ਤੇ ਵੀ ਜ਼ੋਰ ਦਿੱਤਾ। ਉਹ ਅੱਜ ਇਥੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਜ਼ਖ਼ਮੀ ਕਿਸਾਨਾਂ ਦਾ ਹਾਲਚਾਲ ਪੁੱਛਣ ਆਏ ਸਨ। ਇਸ ਦੌਰਾਨ ਹੀ ਉਹ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮਾਤਾ ਦੀ ਮੌਤ ’ਤੇ ਦੁੱਖ ਜ਼ਾਹਰ ਕਰਨ ਉਨ੍ਹਾਂ ਦੇ ਪਿੰਡ ਜਲਾਲਪੁਰ ਵੀ ਪਹੁੰਚੇ। ਸਾਬਕਾ ਵਿਧਾਇਕ ਹਰਦਿਆਲ ਕੰਬੋਜ, ਸਨੌਰ ਤੇ ਪਟਿਆਲਾ ਦੇ ਹਲਕਾ ਇੰਚਾਰਜ ਹੈਰੀਮਾਨ ਤੇ ਵਿਸ਼ਨੂੰ ਸ਼ਰਮਾ, ਮਹਿਲਾ ਵਿੰਗ ਦੀ ਸੂਬਾਈ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਖਨੌੜਾ, ਜੋਗਿੰਦਰ ਕਾਕੜਾ ਤੇ ਹਰਦੀਪ ਜੋਸ਼ਨ ਆਦਿ ਕਾਂਗਰਸੀ ਆਗੂਆਂ ਤੋਂ ਇਲਾਵਾ ਕਿਸਾਨ ਨੇਤਾ ਬੂਟਾ ਸਿੰਘ ਸ਼ਾਦੀਪੁਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਦੋਵਾਂ ਥਾਵਾਂ ’ਤੇ ਮੀਡੀਆ ਦੇ ਮੁਖਾਤਿਬ ਹੁੰਦਿਆਂ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੰਬੇ ਹੱਥੀਂ ਲਿਆ। ਉਨ੍ਹਾਂ ਦੋਸ਼ ਲਾਇਆਕਿ ਮੁੱਖ ਮੰਤਰੀ ਕੇਂਦਰ ਸਰਕਾਰ ਮੂਹਰੇ ਗੋਡੇ ਟੇਕ ਚੁੱਕੇ ਹਨ ਤੇ ਕਿਸਾਨੀ ਮਸਲੇ ’ਤੇ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਸ਼ੁਭਕਰਨ ਦੀ ਮੌਤ ਦੇ ਮਾਮਲੇ ’ਚ ਕੇਸ ਦਰਜ ਕਰਨ ਤੱਕ ਕਾਂਗਰਸ ਪਾਰਟੀ ਪੰਜਾਬ ਸਰਕਾਰ ਵਲੋਂ ਪਹਿਲੀ ਮਾਰਚ ਤੋਂ ਉਲੀਕਿਆ ਗਿਆ ਬਜਟ ਸੈਸ਼ਨ ਨਹੀਂ ਸ਼ੁਰੂ ਕਰਨ ਦੇਵੇਗੀ। ਉਨ੍ਹਾਂ ਹੋਰ ਕਿਹਾ ਕਿ ਕਿਸਾਨ ਹਿਤਾਇਸ਼ੀ ਹੋਣ ਦੇ ਦਮਗਜ਼ੇ ਮਾਰਨ ਵਾਲ਼ੇ ਮੁੱਖ ਮੰਤਰੀ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ’ਚ ਫੇਲ੍ਹ ਸਾਬਤ ਹੋਇਆ ਹੈ। ਕਿਉਂਕਿ ਜਦੋਂ ਪੰਜਾਬ ਦੇ ਖੇਤਰ ’ਚ ਦਾਖਲ ਹੋ ਕੇ ਹਰਿਆਣਾ ਦੀ ਪੁਲੀਸ ਵੱਲੋਂ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਸਮੇਤ ਉਨ੍ਹਾਂ ਦੇ ਟਰੈਕਟਰਾਂ ਤੇ ਹੋਰ ਵਾਹਨਾਂ ਦੀ ਤੋੜਭੰਨ ਕੀਤੀ ਜਾ ਰਹੀ ਸੀ ਤਾਂ ਪੰਜਾਬ ਪੁਲੀਸ ਨੂੰ ਢਾਲ਼ ਬਣ ਦੇ ਉਨ੍ਹਾਂ ਦੇ ਮੂਹਰੇ ਖੜ੍ਹਨਾ ਚਾਹੀਦਾ ਸੀ।
 
ਤਾਜ਼ਾ ਖਬਰਾਂ
  19 Apr 2024
 
  19 Apr 2024
 
  19 Apr 2024
 
  19 Apr 2024
 
ਵਿਦੇਸ਼ੀ ਖਬਰਾਂ
  19 Apr 2024
  19 Apr 2024
  19 Apr 2024
 
  02 Apr 2024
  02 Apr 2024