ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਵਿਰੋਧ
 04 Apr 2024
ਭਾਰਤੀ ਜਨਤਾ ਪਾਰਟੀ ਦੇ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਹੰਸ ਰਾਜ ਹੰਸ ਟਿਕਟ ਲੈਣ ਤੋਂ ਬਾਅਦ ਅੱਜ ਪਹਿਲੀ ਵਾਰ ਇੱਥੇ ਕਾਫ਼ਲੇ ਦੇ ਰੂਪ ਵਿੱਚ ਪੁੱਜੇ। ਉਨ੍ਹਾਂ ਸਭ ਤੋਂ ਪਹਿਲਾਂ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ। ਹੰਸ ਰਾਜ ਹੰਸ ਦੀ ਇਸ ਪਲੇਠੀ ਫੇਰੀ ਦਾ ਕਿਸਾਨਾਂ ਨੇ ਵਿਰੋਧ ਕੀਤਾ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਹੰਸ ਰਾਜ ਹੰਸ ਦੇ ਕਾਫਲੇ ਨੂੰ ਸ਼ਹਿਰ ਦੇ ਲਗਪਗ ਹਰ ਚੌਕ ਵਿੱਚ ਰੋਕਿਆ ਅਤੇ ਉਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਾਫ਼ਲੇ ਨੂੰ ਕਾਲੇ ਝੰਡੇ ਦਿਖਾਏ। ਕਿਸਾਨ ਆਗੂਆਂ ਨੇ ਹੰਸ ਰਾਜ ਹੰਸ ਨੂੰ ਫ਼ਰੀਦਕੋਟ ਤੋਂ ਵਾਪਸ ਜਾਣ ਲਈ ਕਿਹਾ। ਹੰਸ ਰਾਜ ਹੰਸ ਦਾ ਕਾਫਲਾ ਪੁਲੀਸ ਦੀ ਮਦਦ ਨਾਲ ਅੱਗੇ ਵਧਿਆ। ਇਸ ਮੌਕੇ ਪੁਲੀਸ ਨੇ ਵਿਰੋਧ ਕਰ ਰਹੇ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਅਤੇ ਕੁਝ ਦੇਰ ਮਗਰੋਂ ਉਨ੍ਹਾਂ ਨੂੰ ਛੱਡ ਦਿੱਤਾ।
|