Tirchinazar.com
 
 
BREAKING NEWS
ਬਦਲਾਖੋਰੀ ਦੀ ਸਿਆਸਤ ਹੀ ਮੈਨੂੰ ਸੰਗਰੂਰ ਖਿੱਚ ਲਿਆਈ: ਖਹਿਰਾ    » ਦਸਵੀਂ ’ਚ ਕੁੜੀਆਂ ਨੇ ਬਾਜ਼ੀ ਮਾਰੀ    » ਭਗਵੰਤ ਮਾਨ ਵੱਲੋਂ ਸੂਬੇ ’ਚ ਪਾਰਟੀ ਲਈ ਪ੍ਰਚਾਰ ਮੁਹਿੰਮ ਸ਼ੁਰੂ    » ਬਰਤਾਨਵੀ ਸੰਸਦ ’ਚ 1984 ਦੇ ਸਿੱਖ ਕਤਲੇਆਮ ਦਾ ਜ਼ਿਕਰ ਭਾਰਤ ’ਚ ਧਾਰਮਿਕ ਅਜ਼ਾਦੀ ’ਤੇ ਚਰਚਾ ਵੇਲੇ ਕਿਉਂ ਹੋਇਆ    » ਕੈਨੇਡਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਲੁੱਟ : 2 ਪੰਜਾਬੀਆਂ ਨੇ ਕਿਵੇਂ ਫਿਲਮੀ ਤਰੀਕੇ ਨਾਲ 12 ਅਰਬ ਤੋਂ ਵੱਧ ਦਾ ਸੋਨਾ ਤੇ ਨਕਦੀ ਲੁੱਟੀ    » ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, BSF ਅਤੇ ਕੇਂਦਰੀ ਏਜੰਸੀਆਂ ਤਾਲਮੇਲ ਨੂੰ ਹੋਰ ਮਜਬੂਤ ਕਰਨ - ਸਪੈਸ਼ਲ ਡੀਜੀਪੀ    » ਕੇਜਰੀਵਾਲ ਹੀ ਰਹਿਣਗੇ CM, ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ    » ਸ਼ਹੀਦ ਭਗਤ ਸਿੰਘ ‘ਤੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬਰਾਬਰ ਕੇਜਰੀਵਾਲ ਦੀ ਫੋਟੋ ਲਗਾਈ ? ਆਪ ਕਸੂਤੀ ਫਸੀ    » ਆਮ ਵਿਅਕਤੀ ਵਾਂਗ ਕੇਜਰੀਵਾਲ ਨੂੰ ਮਿਲ ਸਕਦੇ ਹਨ ਮਾਨ: ਤਿਹਾੜ ਜੇਲ੍ਹ ਅਧਿਕਾਰੀ    »
               
October 5, 2024, 11:45 AM  
ਸ਼ਹੀਦ ਭਗਤ ਸਿੰਘ ‘ਤੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬਰਾਬਰ ਕੇਜਰੀਵਾਲ ਦੀ ਫੋਟੋ ਲਗਾਈ ? ਆਪ ਕਸੂਤੀ ਫਸੀ
 
    04 Apr 2024
ਬਾਬਾ ਸਾਹਿਬ ਬੀ.ਆਰ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦੇ ਨਾਲ ਕੇਜਰੀਵਾਲ ਦੀ ਤਸਵੀਰ ਲਗਾ ਕੇ ਆਮ ਆਦਮੀ ਪਾਰਟੀ ਕਸੂਤੀ ਫਸ ਗਈ ਹੈ। ਦਰਅਸਲ ਕੇਜਰੀਵਾਲ ਦੇ ਪਤਨੀ ਸੁਨੀਤਾ ਕੇਰੀਵਾਲ ਨੇ ਕੇਜਰੀਵਾਲ ਦੇ ਸੰਦੇਸ਼ ਪੜ੍ਹ ਕੇ ਸੁਣਾਇਆ ਤਾਂ ਇਸ ਵੀਡੀਓ ਵਿੱਚ ਦੇਖਣ ਨੂੰ ਮਿਲਿਆ ਕਿ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦੇ ਵਿਚਾਲੇ ਕੇਜਰੀਵਾਲ ਦੀ ਫੋਟੋ ਲਗਾ ਦਿੱਤੀ ਗਈ। ਇਸ ‘ਤੇ ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਹਨ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਕਿਹਾ ਕਿ -ਇਕ ਪਾਸੇ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਭਗਤ ਸਿੰਘ। ਦੂਸਰੇ ਪਾਸੇ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਜੀ ਦੀ ਤਸਵੀਰ। ਦੋਹਾਂ ਮਹਾਨ ਸਖਸ਼ੀਅਤਾਂ ਦੇ ਬਰਾਬਰ ਸ਼ਰਾਬ ਘੋਟਾਲੇ ‘ਚ ਤਿਹਾੜ ਜੇਲ੍ਹ ਵਿਚ ਬੰਦ ਭ੍ਰਿਸ਼ਟ ਅਰਵਿੰਦ ਕੇਜਰੀਵਾਲ ਦੀ ਫੋਟੋ ਲਾਉਣਾ ਸ਼ਹੀਦ-ਏ-ਆਜ਼ਾਮ ਅਤੇ ਬਾਬਾ ਸਾਹਿਬ ਦਾ ਅਨਾਦਰ ਹੈ। ਕੇਜਰੀਵਾਲ ਦੀ ਪਤਨੀ ਦੁਆਰਾ ਪ੍ਰੈਸ ਕਾਨਫਰੰਸ ਦੌਰਾਨ ਕੈਮਰੇ ‘ਚ ਕੈਦ ਹੋਈ ਇਹ ਤਸਵੀਰ ਬਿਆਨ ਕਰਦੀ ਹੈ ਕਿ ਆਪ ਸੁਪਰੀਮੋ ਇਕ ਹੰਕਾਰੀ ਹੈ।
 
ਤਾਜ਼ਾ ਖਬਰਾਂ
  19 Apr 2024
 
  19 Apr 2024
 
  19 Apr 2024
 
  19 Apr 2024
 
ਵਿਦੇਸ਼ੀ ਖਬਰਾਂ
  19 Apr 2024
  19 Apr 2024
  19 Apr 2024
 
  02 Apr 2024
  02 Apr 2024