Tirchinazar.com
 
 
BREAKING NEWS
ਬਦਲਾਖੋਰੀ ਦੀ ਸਿਆਸਤ ਹੀ ਮੈਨੂੰ ਸੰਗਰੂਰ ਖਿੱਚ ਲਿਆਈ: ਖਹਿਰਾ    » ਦਸਵੀਂ ’ਚ ਕੁੜੀਆਂ ਨੇ ਬਾਜ਼ੀ ਮਾਰੀ    » ਭਗਵੰਤ ਮਾਨ ਵੱਲੋਂ ਸੂਬੇ ’ਚ ਪਾਰਟੀ ਲਈ ਪ੍ਰਚਾਰ ਮੁਹਿੰਮ ਸ਼ੁਰੂ    » ਬਰਤਾਨਵੀ ਸੰਸਦ ’ਚ 1984 ਦੇ ਸਿੱਖ ਕਤਲੇਆਮ ਦਾ ਜ਼ਿਕਰ ਭਾਰਤ ’ਚ ਧਾਰਮਿਕ ਅਜ਼ਾਦੀ ’ਤੇ ਚਰਚਾ ਵੇਲੇ ਕਿਉਂ ਹੋਇਆ    » ਕੈਨੇਡਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਲੁੱਟ : 2 ਪੰਜਾਬੀਆਂ ਨੇ ਕਿਵੇਂ ਫਿਲਮੀ ਤਰੀਕੇ ਨਾਲ 12 ਅਰਬ ਤੋਂ ਵੱਧ ਦਾ ਸੋਨਾ ਤੇ ਨਕਦੀ ਲੁੱਟੀ    » ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, BSF ਅਤੇ ਕੇਂਦਰੀ ਏਜੰਸੀਆਂ ਤਾਲਮੇਲ ਨੂੰ ਹੋਰ ਮਜਬੂਤ ਕਰਨ - ਸਪੈਸ਼ਲ ਡੀਜੀਪੀ    » ਕੇਜਰੀਵਾਲ ਹੀ ਰਹਿਣਗੇ CM, ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ    » ਸ਼ਹੀਦ ਭਗਤ ਸਿੰਘ ‘ਤੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬਰਾਬਰ ਕੇਜਰੀਵਾਲ ਦੀ ਫੋਟੋ ਲਗਾਈ ? ਆਪ ਕਸੂਤੀ ਫਸੀ    » ਆਮ ਵਿਅਕਤੀ ਵਾਂਗ ਕੇਜਰੀਵਾਲ ਨੂੰ ਮਿਲ ਸਕਦੇ ਹਨ ਮਾਨ: ਤਿਹਾੜ ਜੇਲ੍ਹ ਅਧਿਕਾਰੀ    »
               
October 5, 2024, 11:41 AM  
ਕੈਨੇਡਾ ’ਚ ਬਹੁ ਕਰੋੜੀ ਸੋਨੇ ਦੀ ਚੋਰੀ ਦੇ ਮਾਮਲੇ ’ਚ 2 ਭਾਰਤੀਆਂ ਸਣੇ 6 ਗ੍ਰਿਫ਼ਤਾਰ, ਕਈਆਂ ਦੇ ਵਾਰੰਟ ਜਾਰੀ
 
    19 Apr 2024
ਟੋਰਾਂਟੋ ਦੇ ਮੁੱਖ ਹਵਾਈ ਅੱਡੇ ‘ਤੇ ਪਿਛਲੇ ਸਾਲ ਬਹੁ-ਕਰੋੜੀ ਡਾਲਰ ਦੇ ਸੋਨੇ ਦੀ ਚੋਰੀ ਦੇ ਸਬੰਧ ਵਿੱਚ ਗ੍ਰਿਫਤਾਰ ਕੀਤੇ ਛੇ ਵਿਅਕਤੀਆਂ ਵਿੱਚ ਘੱਟੋ-ਘੱਟ ਦੋ ਭਾਰਤੀ ਮੂਲ ਦੇ ਵਿਅਕਤੀ ਸ਼ਾਮਲ ਹਨ, ਜੋ ਕੈਨੇਡਾ ਦੇ ਇਤਿਹਾਸ ਵਿੱਚ ਸੋਨੇ ਦੀ ਸਭ ਤੋਂ ਵੱਡੀ ਚੋਰੀ ਹੈ। ਪੀਲ ਰੀਜਨਲ ਪੁਲੀਸ (ਪੀਆਰਪੀ) ਨੇ ਕਿਹਾ ਕਿ ਕੈਨੇਡੀਅਨ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਤਿੰਨ ਹੋਰ ਵਿਅਕਤੀਆਂ ਦੇ ਵਾਰੰਟ ਵੀ ਜਾਰੀ ਕੀਤੇ ਹਨ। ਪੁਲੀਸ ਦਾ ਕਹਿਣਾ ਹੈ ਕਿ 17 ਅਪਰੈਲ 2023 ਨੂੰ ਏਅਰ ਕਾਰਗੋ ਕੰਟੇਨਰ, ਜਿਸ ਵਿੱਚ 2.2 ਕਰੋੜ ਕੈਨੇਡੀਅਨ ਡਾਲਰ ਤੋਂ ਵੱਧ ਮੁੱਲ ਦੀਆਂ ਸੋਨੇ ਦੀਆਂ ਛੜਾਂ ਤੇ ਵਿਦੇਸ਼ੀ ਮੁਦਰਾ ਸੀ, ਨੂੰ ਜਾਅਲੀ ਕਾਗਜ਼ੀ ਕਾਰਵਾਈ ਦੀ ਵਰਤੋਂ ਕਰਕੇ ਚੋਰੀ ਕੀਤਾ ਗਿਆ ਸੀ। ਸੋਨਾ ਅਤੇ ਕਰੰਸੀ ਸਵਿਟਜ਼ਰਲੈਂਡ ਦੇ ਜ਼ਿਊਰਿਖ ਤੋਂ ਏਅਰ ਕੈਨੇਡਾ ਦੀ ਫਲਾਈਟ ‘ਤੇ ਪਹੁੰਚੀ ਸੀ। ਪੁਲੀਸ ਦਾ ਕਹਿਣਾ ਹੈ ਕਿ ਏਅਰ ਕੈਨੇਡਾ ਦੇ ਘੱਟੋ-ਘੱਟ ਦੋ ਸਾਬਕਾ ਕਰਮਚਾਰੀਆਂ ਨੇ ਕਥਿਤ ਤੌਰ ‘ਤੇ ਇਸ ਚੋਰੀ ਵਿੱਚ ਮਦਦ ਕੀਤੀ ਸੀ। ਇੱਕ ਹੁਣ ਹਿਰਾਸਤ ਵਿੱਚ ਹੈ ਅਤੇ ਦੂਜੇ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੂਲ ਦੇ ਦੋ ਵਿਅਕਤੀਆਂ ਪਰਮਪਾਲ ਸਿੱਧੂ (54) ਅਤੇ ਅਮਿਤ ਜਲੋਟਾ (40), ਦੋਵੇਂ ਓਂਟਾਰੀਓ ਦੇ ਰਹਿਣ ਵਾਲੇ ਹਨ, ਨੂੰ ਅੰਮਾਦ ਚੌਧਰੀ (43), ਅਲੀ ਰਜ਼ਾ (37) ਅਤੇ ਪ੍ਰਸਥ ਪਰਮਾਲਿੰਗਮ (35) ਦੇ ਨਾਲ ਗ੍ਰਿਫਤਾਰ ਕੀਤਾ ਗਿਆ। ਅਪਰਾਧ ਸਮੇਂ ਸਿੱਧੂ ਏਅਰ ਕੈਨੇਡਾ ਵਿੱਚ ਕੰਮ ਕਰਦਾ ਸੀ। ਇਸ ਤੋਂ ਇਲਾਵਾ ਪੁਲੀਸ ਨੇ ਬਰੈਂਪਟਨ ਦੇ 31 ਸਾਲਾ ਸਿਮਰਨ ਪ੍ਰੀਤ ਪਨੇਸਰ ਦੇ ਵਾਰੰਟ ਜਾਰੀ ਕੀਤੇ ਹਨ, ਜੋ ਚੋਰੀ ਦੇ ਸਮੇਂ ਏਅਰ ਕੈਨੇਡਾ ’ਚ ਤਾਇਨਾਤ ਸੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਬਰੈਂਪਟਨ ਦੇ 36 ਸਾਲਾ ਅਰਚਿਤ ਗਰੋਵਰ ਅਤੇ ਮਿਸੀਸਾਗਾ ਦੇ 42 ਸਾਲਾ ਅਰਸਲਾਨ ਚੌਧਰੀ ਦੇ ਵਾਰੰਟ ਜਾਰੀ ਕੀਤੇ ਗਏ ਹਨ।
 
ਤਾਜ਼ਾ ਖਬਰਾਂ
  19 Apr 2024
 
  19 Apr 2024
 
  19 Apr 2024
 
  02 Apr 2024
 
ਵਿਦੇਸ਼ੀ ਖਬਰਾਂ
  19 Apr 2024
  19 Apr 2024
  19 Apr 2024
 
  02 Apr 2024
  02 Apr 2024